Monday 7 December 2009

Paash poem

ਆਸਮਾਨ ਦਾ ਟੁਕੜਾ

ਮੇਰੀ ਜਾਨ ਤਾਂ ਹੈ ਆਸਮਾਨ ਦਾ ਉਹ ਟੁਕੜਾ
ਜੋ ਰੋਸ਼ਨਦਾਨ ਚੌਂ ਪਲਮ ਆਉਂਦਾ ਹੈ
ਸਖਤ ਕੰਧਾਂ ਤੇ ਸੀਖਾਂ ਦਾ ਵੀ ਲਿਹਾਜ ਨਹੀ ਕਰਦਾ
ਉਹ ਤਾਂ ਚਾਹੁੰਦੇ ਹਨ
ਕਿ ਮੈਂ ਇਸ ਟੁਕੜੇ ਦੇ ਆਸਰੇ ਹੀ ਜੀਵਾਂ
ਤਾਂ ਫੇਰ ਕਹਿੰਦੇ ਕਿਉਂ ਨਹੀ ਏਸ ਨੂੰ
ਕਿ ਥਾਏਂ ਹੀ ਜੰਮ ਜਾਵੇ,ਨਵੇਲੇ ਰੰਗ ਨਾ ਬਦਲੇ-
ਦੇਖੋ ਇਹ ਟੁਕੜਾ ਹਰ ਘੜੀ ਰੰਗ ਬਦਲਦਾ ਹੈ
ਇਹਦੇ ਹਰ ਰੰਗ ਦੇ ਲੜ ਲੱਗਿਆ ਹੈ ਹੁਸਨ ਰੁੱਤਾਂ ਦਾ
ਜ਼ਰਾ ਪੁੱਛ ਕੇ ਦੇਖੋ ਇਸ ਟੁਕੜੇ ਨੂੰ ਮੌਸਮ ਨਾਲ ਨਾ ਬੱਝੇ
ਵਗਾਹ ਮਾਰੇ ਇਹ ਆਪਣੇ ਜਿਸਮ ਤੋਂ
ਰੁੱਤਾਂ ਦੇ ਪਰਛਾਵੇਂ
ਇਹ ਟੁਕੜਾ ਤਾਂ ਆਪਣੇ ਮੋਢਿਆਂ ਤੇ
ਪੂਰਾ ਆਸਮਾਨ ਹੀ ਚੁੱਕੀ ਫਿਰਦਾ ਹੈ


ਅਸਵੀਕਾਰ

ਇਹ ਚਾਰ ਕੰਧਾਂ ਦੀ ਵਲਗਣ ਮੇਰਾ ਘਰ ਨਹੀਂ
ਜਿਦ੍ਹੇ ਵਿਚ ਬਸਰ ਕੀਤੇ ਪਲਾਂ ਨੂੰ
ਮੈਂ ਉਮਰ ਕਹਿ ਦੇਵਾਂ-
ਇਥੇ ਸਿਰਫ ਕਮਰੇ ਦੀਆਂ ਕੰਧਾਂ ਤੇ
ਲਿਖਿਆ ਜਾ ਰਿਹਾ ਹੈ ਸੰਮਤ ਦਾ ਵੇਰਵਾ

ਜਦ ਮੈਂ ਇਸ ਕਮਰੇ ਵਿਚ ਡੱਕਿਆ ਗਿਆ
ਜ਼ਿੰਦਗੀ ਨੂੰ ਨਾਲ ਨਹੀਂ ਸਾਂ ਲਿਆਇਆ
ਬਾਹਰ ਸਫਰ ਨੂੰ ਫੜਾ ਆਇਆ ਸਾਂ
ਪੌਣਾਂ ਨੂੰ ਰਾਖੀ ਬਿਠਾ ਆਇਆ ਸਾਂ

ਬੇੜੀ ਤੇ ਲੱਗੇ ਜੰਗਾਲ ਵਾਂਗ
ਮੇਰੇ ਜਿਸਮ ਨੂੰ ਜੰਗਾਲ ਵੀ ਸਕਦੇ ਹੋ
ਐਪਰ ਕੀ ਕਰੋਗੇ ਸਫਰ ਦਾ
ਜੋ ਇਕ ਅਮਾਨਤ ਫੜੀ ਬੈਠਾ ਹੈ
ਪੌਣਾਂ ਦਾ ਕੀ ਕਰੋਗੇ
ਜਿਨਾਂ ਕਿਤੇ ਹਿਸਾਬ ਦੇਣਾ ਹੈ
ਤੇ ਉਸ ਕਮਰੇ ਦੇ ਮਲਬੇ ਤੇ ਬਣਨਾ ਹੈ
 

ਸੁਣੋ

ਸਾਡੇ ਚੁੱਲ੍ਹੇ ਦਾ ਸੰਗੀਤ ਸੁਣੋ
ਸਾਡੀ ਦਰਦ-ਮੰਦਾਂ ਦੀ ਪੀੜ-ਵਲ੍ਹੇਟੀ ਚੀਕ ਸੁਣੋ
ਮੇਰੀ ਪਤਨੀ ਦੀ ਫਰਮਾਇਸ਼ ਸੁਣੋ
ਮੇਰੀ ਬੱਚੀ ਦੀ ਹਰ ਮੰਗ ਸੁਣੋ
ਮੇਰੀ ਬੀੜੀ ਵਿਚਲੀ ਜ਼ਹਿਰ ਮਿਣੋ
ਮੇਰੇ ਖੰਘਣ ਦੀ ਮਿਰਦੰਗ ਸੁਣੋ
ਮੇਰੀ ਟਾਕੀਆ ਭਰੀ ਪਤਲੂਣ ਦਾ ਹਾਉਕਾ ਸਰਦ ਸੁਣੋ
ਮੇਰੇ ਪੈਰ ਦੀ ਪਾਟੀ ਜੁੱਤੀ ਚੋਂ
ਮੇਰੇ ਪਾਟੇ ਦਿਲ ਦਾ ਦਰਦ ਸੁਣੋ
ਮੇਰੀ ਬਿਨਾਂ ਸ਼ਬਦ ਅਵਾਜ਼ ਸੁਣੋ
ਮੇਰੇ ਬੋਲਣ ਦਾ ਅੰਦਾਜ਼ ਸੁਣੋ
ਮੇਰੇ ਗਜ਼ਬ ਦਾ ਜ਼ਰਾ ਕਿਆਸ ਕਰੋ
ਮੇਰੇ ਰੋਹ ਦਾ ਜ਼ਰਾ ਹਿਸਾਬ ਸੁਣੋ
ਮੇਰੇ ਸ਼ਿਸ਼ਟਾਚਾਰ ਦੀ ਲਾਸ਼ ਲਵੋ
ਮੇਰੀ ਵਹਿਸ਼ਤ ਦਾ ਹੁਣ ਰਾਗ ਸੁਣੋ
ਆਓ ਅੱਜ ਅਨਪੜ੍ਹ ਜਾਂਗਲੀਆਂ ਤੋਂ
ਪੜਿਆ ਲਿਖਿਆ ਗੀਤ ਸੁਣੋ
ਤੁਸੀਂ ਗਲਤ ਸੁਣੋ ਜਾਂ ਠੀਕ ਸੁਣੋ
ਸਾਡੇ ਤੋਂ ਸਾਡੀ ਨੀਤ ਸੁਣੋ
 

ਅਸੀਂ ਲੜਾਂਗੇ ਸਾਥੀ 

ਅਸੀਂ ਲੜਾਂਗੇ ਸਾਥੀਉਦਾਸ ਮੌਸਮ ਲਈ
ਅਸੀਂ ਲੜਾਂਗੇ ਸਾਥੀਗੁਲਾਮ ਸੱਧਰਾਂ ਲਈ
ਅਸੀਂ ਚੁਣਾਂਗੇ ਸਾਥੀਜ਼ਿੰਦਗੀ ਦੇ ਟੁਕੜੇ

ਹਥੌੜਾ ਹੁਣ ਵੀ ਚਲਦਾ ਹੈਉਦਾਸ ਅਹਿਰਨ ਤੇ
ਸਿਆੜ ਹੁਣ ਵੀ ਵਗਦੇ ਨੇਚੀਕਣੀ ਧਰਤੀ ਤੇ
ਇਹ ਕੰਮ ਸਾਡਾ ਨਹੀਂ ਬਣਦਾਸਵਾਲ ਨੱਚਦਾ ਹੈ
ਸਵਾਲ ਦੇ ਮੌਰਾਂ ਤੇ ਚੜ੍ਹ ਕੇ
ਅਸੀਂ ਲੜਾਂਗੇ ਸਾਥੀ
ਕਤਲ ਹੋਏ ਜ਼ਜ਼ਬਿਆਂ ਦੀ ਕਸਮ ਖਾ ਕੇ
ਹੱਥਾਂ ਤੇ ਪਏ ਰੱਟਣਾਂ ਦੀ ਕਸਮ ਖਾ ਕੇ
ਅਸੀਂ ਲੜਾਂਗੇ ਸਾਥੀ

ਅਸੀਂ ਲੜਾਂਗੇ ਤਦ ਤਕ
ਕਿ ਵੀਰੂ ਬਕਰੀਆਂ ਵਾਲਾ ਜਦੋਂ ਤਕ
ਬੱਕਰੀਆਂ ਦਾ ਮੂਤ ਪੀਦਾਂ ਹੈ
ਖਿੜੇ ਹੋਏ ਸਰੋਂ ਦੇ ਫੁੱਲਾਂ ਨੂੰ
ਜਦੋਂ ਤੱਕ ਵਾਹੁਣ ਵਾਲੇ ਆਪ ਨਹੀਂ ਸੁੰਘਦੇ
ਕਿ ਸੁਜੀਆਂ ਅੱਖਾਂ ਵਾਲੀ
ਪਿੰਡ ਦੀ ਅਧਿਆਪਕਾ ਦਾ ਪਤੀ ਜਦੋਂ ਤੱਕ
ਜੰਗ ਚੌਂ ਪਰਤ ਨਹੀਂ ਆਉਂਦਾ
ਜਦੋਂ ਤੱਕ ਪੁਲਿਸ ਦੇ ਸਿਪਾਹੀ
ਆਪਣੇ ਹੀ ਭਰਾਵਾਂ ਦਾ ਗਲਾ ਘੁਟਣ ਦੇ ਬਾਧਕ ਹਨ
ਕਿ ਬਾਬੂ ਦਫਤਰਾਂ ਵਾਲੇ
ਜਦੋਂ ਤੱਕ ਲਹੂ ਦੇ ਨਾਲ ਹਰਫ ਪਾਉਂਦੇ ਹਨ
ਅਸੀਂ ਲੜਾਂਗੇ ਜਦ ਤੱਕ
ਦੁਨੀਆ ਚ ਲੜਨ ਦੀ ਲੋੜ ਬਾਕੀ ਹੈ
 

ਜਦੋਂ ਬੰਦੂਕ ਨਾ ਹੋਈਓਦੋਂ ਤਲਵਾਰ ਹੋਵੇਗੀ
ਜਦੋਂ ਤਲਵਾਰ ਨਾ ਹੋਈਲੜਨ ਦੀ ਲਗਨ ਹੋਵੇਗੀ
ਲੜਨ ਦੀ ਜਾਚ ਨਾ ਹੋਈਲੜਨ ਦੀ ਲੋੜ ਹੋਵੇਗੀ
ਤੇ ਅਸੀਂ ਲੜਾਂਗੇ ਸਾਥੀ
ਅਸੀਂ ਲੜਾਂਗੇ
ਕਿ ਲੜਨ ਬਾਝਂ ਕੁੱਝ ਵੀ ਨਹੀਂ ਮਿਲਦਾ
ਅਸੀਂ ਲੜਾਂਗੇ
ਕਿ ਹਾਲੇ ਤਕ ਲੜੇ ਕਿਉਂ ਨਹੀਂ
ਅਸੀਂ ਲੜਾਂਗੇ
ਆਪਣੀ ਸਜ਼ਾ ਕਬੂਲਣ ਲਈ
ਲ਼ੜ ਕੇ ਮਰ ਚੁਕਿਆਂ ਦੀ ਯਾਦ ਜ਼ਿੰਦਾ ਰੱਖਣ ਲਈ
ਅਸੀਂ ਲੜਾਂਗੇ ਸਾਥੀ….


ਕੁਝ ਪੰਗਤੀਆਂ ਵੱਖੋ ਵੱਖਰੀਆਂ ਕਵਿਤਾਵਾਂ ਚੌਂ 

ਇਹ ਗੀਤ ਮੈ ਉਨਾਂ ਗੁੰਗਿਆਂ ਨੂੰ ਦੇਣਾ ਹੈ
ਜਿਨਾਂ ਨੂੰ ਗੀਤਾਂ ਦੀ ਕਦਰ ਹੈ
ਪਰ ਜਿਨਾਂ ਨੂੰ ਤੁਹਾਡੇ ਭਾਣੇ ਗਾਉਣਾ ਨਹੀ ਪੁਗਦਾ
ਜੇ ਤੁਹਾਡੇ ਕੋਲ ਨਹੀਂ ਹੈ ਕੋਈ ਬੋਲਕੋਈ ਗੀਤ
ਮੈਨੂੰ ਬਕਣ ਦੇਵੋ ਮੈਂ ਕੀ ਬਕਦਾ ਹਾਂ
”.

ਸ਼ਬਦ ਜੋ ਰਾਜੇ ਦੀ ਘਾਟੀ ਚ ਨੱਚਦੇ ਹਨ
ਜੋ ਮਸ਼ੂਕ ਦੀ ਧੁੰਨੀ ਦਾ ਖੇਤਰਫਲ ਮਿਣਦੇ ਜਨ
ਜੋ ਮੇਜ਼ਾਂ ਉਤੇ ਟੈਨਿਸ ਵਾਂਗ ਰਿੜਦੇ ਹਨ
ਜੋ ਮੰਚਾਂ ਦੀ ਕਲਰ-ਭੌਂ ਤੇ ੳਗਿਦੇ ਹਨ-ਕਵਿਤਾ ਨਹੀਂ ਹੁੰਦੇ”.

ਤੁਸੀਂ ਚਾਹੁੰਦੇ ਹੋ
ਅਸੀ ਮਹਿਕਦਾਰ ਸ਼ੈਲੀ ਚ ਲਿਖਿਏਫੁੱਲਾਂ ਦਾ ਗੀਤ
ਸ਼ੁੱਕੇ ਸਲਵਾੜ ਚੌਂ ਲੱਭਦੇ ਹੋਬਹਾਰ ਦੀ ਰੂਹ-
ਕਿੰਨੀ ਗਲਤ ਥਾਂ ਤੇ ਆ ਗਏ ਹੋ ਤੁਸੀਂ

ਮੈਂ ਇਕ ਕਵਿਤਾ ਲਿਖਣੀ ਚਾਹੀ ਸੀ
ਤੂੰ ਜਿਸ ਨੂੰ ਸਾਰੀ ਉਮਰ ਪੜਦੀ ਰਹਿ ਸਕੇਂ
ਉਸ ਕਵਿਤਾ ਵਿਚਮਹਿਕੇ ਹੋਏ ਧਣੀਏ ਦਾ ਜ਼ਿਕਰ ਹੋਣਾ ਸੀ
 

ਕਮਾਦਾਂ ਦੀ ਸਰਸਰਾਹਟ ਦਾ ਜ਼ਿਕਰ ਹੋਣਾ ਸੀ
ਤੇ ਗੰਦਲਾਂ ਦੀ ਨਾਜ਼ਕ ਸ਼ੋਖੀ ਦਾ ਜ਼ਿਕਰ ਹੋਣਾ ਸੀ

ਤੇ ਜੇ ਮੈਂ ਉਹ ਲਿਖ ਵੀ ਲੈਂਦਾਉਹ ਸ਼ਗਨਾਂ ਭਰੀ ਕਵਿਤਾ
ਤਾਂ ਉਸ ਨੇ ਉਂਜ ਹੀ ਦਮ ਤੋੜ ਜਾਣਾ ਸੀ
ਤੈਨੂੰ ਤੇ ਮੈਨੂੰ ਤੇਰੀ ਛਾਤੀ ਤੇ ਵਿਲਕਦਾ ਛੱਡ ਕੇ
ਮੇਰੀ ਦੋਸਤ ਕਵਿਤਾ ਬਹੱਤ ਨਿਸੱਤੀ ਹੋ ਗਈ ਹੈ

ਤੈਨੂੰ ਪਤਾ ਨਹੀ ਮੈਂ ਕਵਿਤਾ ਕੋਲ ਕਿਵੇਂ ਜਾਂਦਾ ਹਾਂ
ਕੋਈ ਪੇਂਡੂ ਰਕਾਨ ਘਸ ਚੁੱਕੇ ਫੈਸ਼ਨ ਦਾ ਨਵਾਂ ਸੂਟ ਪਾਈ
ਜਿਵੇਂ ਭਵੰਤਰੀ ਹੋਈ ਸ਼ਹਿਰ ਦੀਆਂ ਹੱਟੀਆਂ ਤੇ ਚੜਦੀ ਹੈ

ਵਕਤ ਆ ਗਿਆ ਹੈਵਿਚਾਰਾਂ ਦੀ ਲੜਾਈ ਲੜਨ ਦਾ
ਮੱਛਰਦਾਨੀ ਚੌਂ ਬਾਹਰ ਹੋ ਕੇ ਲੜੀਏ

ਧੁੱਪ ਵਾਗੂੰ ਧਰਤੀ ਤੇ ਖਿੜ ਜਾਣਾ
ਤੇ ਫਿਰ ਗਲਵਕੜੀ ਵਿਚ ਸਿਮਟ ਜਾਣਾ
ਬਾਰੂਦ ਵਾਂਗ ਭੜਕ ਉਠਣਾ ਤੇ ਚੌਹਾਂ ਕੂੰਟਾਂ ਅੰਦਰ ਗੂੰਜ ਜਾਣਾ
ਜੀਣ ਦਾ ਇਹੋ ਹੀ ਸਲੀਕਾ ਹੁੰਦਾ ਹੈ
ਮੈਨੂੰ ਜੀਣ ਦੀ ਬਹੁੱਤ ਲੋਚਾ ਸੀ
ਕਿ ਮੈਂ ਗਲੇ ਤੀਕਰ ਜ਼ਿੰਦਗੀ ਵਿਚ ਡੁੱਬਣਾ ਚਾਹੁੰਦਾ ਸਾਂ

ਸਮਾਂ ਸੁਤੰਤਰ ਤੌਰ ਤੇ ਕੋਈ ਸ਼ੈਅ ਨਹੀਂ
ਸਮੇਂ ਨੂੰ ਅਰਥ ਦੇਣ ਲਈ
ਪਲ ਜੀਵੇ ਜਾਂਦੇ ਹਨਵਰ੍ਹੇ ਬਿਤਾਏ ਜਾਂਦੇ ਹਨ

ਵਧਣ ਵਾਲੇ ਬਹੁੱਤ ਅੱਗੇ ਚਲੇ ਜਾਂਦੇ ਹਨ
ਉਹ ਵਕਤ ਨੂੰ ਨਹੀਂ ਪੁੱਛਦੇ
ਵਕਤ ਉਨਾਂ ਨੂੰ ਪੁੱਛ ਕੇ ਗੁਜ਼ਰਦਾ ਹੈ

ਤੂੰ ਇਸ ਤਰਾਂ ਕਿਉਂ ਨਹੀ ਬਣ ਜਾਂਦੀ
ਜਿਦਾਂ ਮੂੰਹ-ਜ਼ਬਾਨੀ ਗੀਤ ਹੁੰਦੇ ਹਨ
ਹਰ ਵਾਰ ਤੈਨੂੰ ਫੱਟੀ ਤੇ ਲਿਖਣਾ ਕਿਉਂ ਪੈਂਦਾ ਹੈ

ਸਭ ਤੋਂ ਖਤਰਨਾਕ ਹੁੰਦਾ ਹੈ
ਮੁਰਦਾ ਸ਼ਾਂਤੀ ਨਾਲ ਭਰ ਜਾਣਾ
ਨਾ ਹੋਣਾ ਤੜਪ ਦਾਸਭ ਸਹਿਣ ਕਰ ਜਾਣਾ
ਘਰਾਂ ਤੋਂ ਨਿਕਲਣਾ ਕੰਮ ਤੇ
 

No comments:

Post a Comment